ਨਵੀਂ ਦਿੱਲੀ, 18 ਸਤੰਬਰ
ਇਥੋਂ ਦੀ ਅਦਾਲਤ ਨੇ ਅੱਜ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ, ਉਨ੍ਹਾਂ ਦੇ ਪੁੱਤਰ ਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਹੋਰਾਂ ਨੂੰ ਨੌਕਰੀ ਦੇ ਬਦਲੇ ਜ਼ਮੀਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਮੁਲਜ਼ਮਾਂ ਖ਼ਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਮੁਲਜ਼ਮਾਂ ਨੂੰ 7 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ 6 ਅਗਸਤ ਨੂੰ ਅਦਾਲਤ ਸਾਹਮਣੇ ਅੰਤਿਮ ਰਿਪੋਰਟ ਪੇਸ਼ ਕੀਤੀ ਸੀ। ਈਡੀ ਨੇ ਕਿਹਾ ਕਿ ਇਹ ਮਾਮਲਾ ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਰੇਲਵੇ ਦੇ ਪੱਛਮੀ ਮੱਧ ਜ਼ੋਨ ਵਿੱਚ ਗਰੁੱਪ-ਡੀ ਨਿਯੁਕਤੀਆਂ ਨਾਲ ਸਬੰਧਤ ਹੈ। -ਪੀਟੀਆਈ