ਨਵੀਂ ਦਿੱਲੀ, 29 ਮਈ
ਦਿੱਲੀ ਦੀ ਅਦਾਲਤ ਨੇ ਕਥਿਤ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿੱਚ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਕਈ ਪਰਿਵਾਰਕ ਮੈਂਬਰਾਂ ਖ਼ਿਲਾਫ਼ ‘ਅੰਤਿਮ ਚਾਰਜਸ਼ੀਟ’ ਦਾਖ਼ਲ ਕਰਨ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਅੱਜ ਸੀਬੀਆਈ ਨੂੰ ਫਿਟਕਾਰ ਲਗਾਈ ਹੈ। ਸਪੈਸ਼ਲ ਜੱਜ ਵਿਸ਼ਾਲ ਗੋਗਨੇ ਨੇ ਚਾਰਜਸ਼ੀਟ ਦਾਖ਼ਲ ਕਰਨ ਲਈ ‘ਹਰੇਕ ਤਰੀਕ’ ’ਤੇ ਹੋਰ ਸਮਾਂ ਮੰਗੇ ਜਾਣ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਜੱਜ ਨੇ ਕੇਂਦਰੀ ਜਾਂਚ ਏਜੰਸੀ ਨੂੰ 7 ਜੂਨ ਤੱਕ ਅੰਤਿਮ ਰਿਪੋਰਟ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਸੀਬੀਆਈ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਰਚ ਮਹੀਨੇ ਜ਼ਿਮਨੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਅਦਾਲਤ ਨੇ ਇਸ ਕੇਸ ਵਿੱਚ ਲਾਲੂ ਪ੍ਰਸਾਦ ਦੀ ਪਤਨੀ ਰਾਬੜੀ ਦੇਵੀ ਅਤੇ ਉਨ੍ਹਾਂ ਦੀ ਧੀ ਮੀਸਾ ਭਾਰਤੀ ਤੇ ਹੇਮਾ ਯਾਦਵ ਨੂੰੂੰ ਜ਼ਮਾਨਤ ਦੇ ਦਿੱਤੀ ਸੀ। -ਪੀਟੀਆਈ