ਨਵੀਂ ਦਿੱਲੀ, 11 ਨਵੰਬਰ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲਾ ਕਰਨ ਦੇ ਮਾਮਲੇ ਵਿੱਚ ਉਸ ਖ਼ਿਲਾਫ਼ ਪੁਲੀਸ ਚਾਰਜਸ਼ੀਟ ਦਾ ਨੋਟਿਸ ਲੈਣ ਵਾਲੇ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਬਿਭਵ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮਾਲੀਵਾਲ ’ਤੇ ਹਮਲਾ ਕਰਨ ਦਾ ਦੋਸ਼ ਹੈ। ਉਹ ਇਸ ਸਮੇਂ ਜ਼ਮਾਨਤ ’ਤੇ ਹੈ। ਮੈਜਿਸਟ੍ਰੇਟ ਅਦਾਲਤ ਨੇ 30 ਜੁਲਾਈ ਨੂੰ ਬਿਭਵ ਖ਼ਿਲਾਫ਼ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਬਿਭਵ ਦੇ ਵਕੀਲ ਮਨੀਸ਼ ਬੈਦਵਾਨ ਨੇ 29 ਅਕਤੂਬਰ ਨੂੰ ਤੀਸ ਹਜ਼ਾਰੀ ਦੀ ਸੈਸ਼ਨ ਅਦਾਲਤ ਵਿੱਚ ਪੁਨਰਵਿਚਾਰ ਪਟੀਸ਼ਨ ਦਾਇਰ ਕਰਕੇ ਨਵੇਂ ਬੀਐੱਨਐੱਸਐੱਸ ਦੀ ਬਜਾਏ ਰੱਦ ਕੀਤੀ ਗਈ ਅਪਰਾਧਕ ਪ੍ਰਕਿਰਿਆ ਤਹਿਤ ਮਾਮਲੇ ਦਾ ਨੋਟਿਸ ਲੈਣ ’ਤੇ ਇਤਰਾਜ਼ ਜਤਾਇਆ ਸੀ। -ਪੀਟੀਆਈ