ਸ਼ਿਮਲਾ, 26 ਅਗਸਤ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਦੋ ਹਫ਼ਤੇ ਤੱਕ ਚੱਲਣ ਵਾਲਾ ਮੌਨਸੂਨ ਸੈਸ਼ਨ 27 ਅਗਸਤ ਤੋਂ ਸ਼ੁਰੂ ਹੋਵੇਗਾ। ਇਹ ਸੈਸ਼ਨ ਹੰਗਾਮਾ ਭਰਪੂਰ ਹੋਣ ਦੇ ਆਸਾਰ ਹਨ ਕਿਉਂਕਿ ਸੱਤਾਧਾਰੀ ਕਾਂਗਰਸ ਅਤੇ ਵਿਰੋਧੀ ਧਿਰ ਭਾਜਪਾ ਦੋਵੇਂ ਹੀ ਇਸ ਦੂਜੇ ਨੂੰ ਘੇਰਨ ਦੀਆਂ ਤਿਆਰੀਆਂ ’ਚ ਜੁਟੀਆਂ ਹੋਈਆਂ ਹਨ। ਵਿਰੋਧੀ ਧਿਰ ਭਾਜਪਾ ਵੱਲੋਂ ਸਰਕਾਰ ਨੂੰ ਬਿਜਲੀ ਸਬਸਿਡੀ ਵਿੱਚ ਕਟੌਤੀ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਮੁਫਤ ਪਾਣੀ ਬੰਦ ਕਰਨ ਤੋਂ ਇਲਾਵਾ ਹੋਰ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਮਾਮਲੇ ’ਤੇ ਘੇਰਿਆ ਜਾਵੇਗਾ। -ਪੀਟੀਆਈ