ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ’ਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਦਿੱਲੀ ਪੁਲੀਸ ਨੂੰ 21 ਅਗਸਤ ਤੱਕ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।
ਦਿੱਲੀ ਪੁਲੀਸ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਜਸਟਿਸ ਸੂਰਿਆਕਾਂਤ ਦੀ ਅਗਵਾਈ ਹੇਠਲੇ ਬੈਂਚ ਤੋਂ ਜਵਾਬ ਦਾਖਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਜਿਸ ਦਾ ਵਿਭਵ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਵਿਰੋਧ ਕੀਤਾ। -ਪੀਟੀਆਈ