ਨਵੀਂ ਦਿੱਲੀ:
ਸੁਪਰੀਮ ਕੋਰਟ ਮੰਗਲਵਾਰ ਨੂੰ ਅਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਖ਼ਿਲਾਫ਼ ਮੁਸਲਿਮ ਧਿਰ ਦੀ ਅਰਜ਼ੀ ’ਤੇ ਸੁਣਵਾਈ ਕਰੇਗਾ, ਜਿਸ ’ਚ ਮਥੁਰਾ ’ਚ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਨਾਲ ਸਬੰਧਤ 18 ਕੇਸਾਂ ਦੀ ਪ੍ਰਮਾਣਿਕਤਾ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ’ਤੇ ਆਧਾਰਿਤ ਬੈਂਚ ਸ਼ਾਹੀ ਮਸਜਿਦ ਈਦਗਾਹ ਮੈਨੇਜਮੈਟ ਟਰੱਸਟ ਦੀ ਕਮੇਟੀ ਵੱਲੋਂ ਹਾਈ ਕੋਰਟ ਦੇ ਪਹਿਲੀ ਅਗਸਤ ਦੇ ਹੁਕਮ ਖ਼ਿਲਾਫ਼ ਦਾਖ਼ਲ ਅਰਜ਼ੀ ’ਤੇ ਸੁਣਵਾਈ ਕਰੇਗਾ। ਕਮੇਟੀ ਵੱਲੋਂ ਵਕੀਲ ਆਰਐੱਚਏ ਸਿਕੰਦਰ ਰਾਹੀਂ ਅਰਜ਼ੀ ਦਾਖ਼ਲ ਕੀਤੀ ਗਈ ਹੈ। ਹਾਈ ਕੋਰਟ ਨੇ ਪਹਿਲੀ ਅਗਸਤ ਨੂੰ ਅਰਜ਼ੀ ਖਾਰਜ ਕਰ ਦਿੱਤੀ ਸੀ ਅਤੇ ਕਿਹਾ ਸੀ ਕਿ ਸ਼ਾਹੀ ਈਦਗਾਹ ਦੇ ਧਾਰਮਿਕ ਪੱਖ ਨੂੰ ਨਿਰਧਾਰਤ ਕਰਨ ਦੀ ਲੋੜ ਹੈ। ਹਾਈ ਕੋਰਟ ਨੇ ਮੁਸਲਿਮ ਧਿਰ ਦੀ ਇਸ ਦਲੀਲ ਨੂੰ ਖਾਰਜ ਕਰ ਦਿੱਤਾ ਸੀ ਕਿ ਹਿੰਦੂ ਧਿਰ ਵੱਲੋਂ ਦਾਖ਼ਲ ਮੁਕੱਦਮੇ ਪੂਜਾ ਅਸਥਾਨ (ਵਿਸ਼ੇਸ਼ ਪ੍ਰਾਵਧਾਨ) ਐਕਟ ਦੀ ਉਲੰਘਣਾ ਕਰਦੇ ਹਨ। -ਪੀਟੀਆਈ