ਨਵੀਂ ਦਿੱਲੀ:
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦੱਸਿਆ ਕਿ ਅਫ਼ਗਾਨਿਸਤਾਨ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਕਥਿਤ ਤਸਕਰੀ ਕਰਨ ਵਾਲੇ ਗਰੋਹ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਸਬੰਧੀ ਏਜੰਸੀ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੇ ਬਿਆਨ ਵਿੱਚ ਕਿਹਾ ਕਿ ਲਵਜੀਤ ਸਿੰਘ ਉਰਫ ਲੱਬਾ, ਮਨਜੀਤ ਸਿੰਘ ਉਰਫ ਮੰਨਾ ਨੂੰ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ 11 ਅਕਤੂਬਰ ਨੂੰ ਹਿਰਾਸਤ ਵਿੱਚ ਲਿਆ ਗਿਆ। ਏਜੰਸੀ ਮੁਤਾਬਕ ਪ੍ਰਭਜੀਤ ਸਿੰਘ, ਗੁਰਜੋਤ ਸਿੰਘ, ਰਮਨਦੀਪ ਸਿੰਘ ਨੂੰ 18 ਅਕਤੂਬਰ, ਜਦਕਿ ਗੁਰਪ੍ਰੀਤ ਸਿੰਘ ਨੂੰ 20 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਨੀ ਲਾਂਡਰਿੰਗ ਦਾ ਇਹ ਮਾਮਲਾ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਅਤੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੀ ਸ਼ਿਕਾਇਤ ਮਗਰੋਂ ਦਰਜ ਕੀਤਾ ਗਿਆ ਸੀ। -ਪੀਟੀਆਈ