ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਵਿਧਾਨ ਸਭਾ ਚੋਣਾਂ ਦੌਰਾਨ ‘ਘੜੀ’ ਚੋਣ ਨਿਸ਼ਾਨ ਦੀ ਵਰਤੋਂ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਸੂਰਿਆਕਾਂਤ ਦੀ ਪ੍ਰਧਾਨਗੀ ਹੇਠਲੇ ਤਿੰਨ ਜੱਜਾਂ ਦੇ ਬੈਂਚ ਨੇ ਐੱਨਸੀਪੀ ਦੇ ਸ਼ਰਦ ਪਵਾਰ ਦੀ ਅਗਵਾਈ ਹੇਠਲੇ ਧੜੇ ਦੀ ਪਟੀਸ਼ਨ ’ਤੇ ਇਹ ਹੁਕਮ ਦਿੱਤਾ। ਬੈਂਚ ਨੇ ਨਾਲ ਹੀ ਅਜੀਤ ਪਵਾਰ ਦੀ ਅਗਵਾਈ ਹੇਠਲੇ ਧੜੇ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਸਿਖਰਲੀ ਅਦਾਲਤ ਨੇ 19 ਮਾਰਚ ਤੇ ਚਾਰ ਅਪਰੈਲ ਨੂੰ ਅਜੀਤ ਪਵਾਰ ਦੇ ਧੜੇ ਨੂੰ ਅਖ਼ਬਾਰਾਂ ’ਚ ਜਨਤਕ ਨੋਟਿਸ ਜਾਰੀ ਕਰਕੇ ਇਹ ਜ਼ਿਕਰ ਕਰਨ ਦਾ ਨਿਰਦੇਸ਼ ਦਿੱਤਾ ਸੀ ਕਿ ‘ਘੜੀ’ ਚੋਣ ਨਿਸ਼ਾਨ ਅਲਾਟਮੈਂਟ ਦਾ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਅਜੀਤ ਪਵਾਰ ਧੜੇ ਨੂੰ ਮਾਮਲੇ ’ਚ ਫ਼ੈਸਲਾ ਆਉਣ ਤੱਕ ਇਸ ਚਿੰਨ੍ਹ ਦੀ ਵਰਤੋਂ ਦੀ ਇਜਾਜ਼ਤ ਹੋਵੇਗੀ। -ਪੀਟੀਆਈ