ਸ੍ਰੀਨਗਰ:
ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅਤਿਵਾਦੀ ਮਾਰਿਆ ਗਿਆ। ਇਸੇ ਦੌਰਾਨ ਬਾਂਦੀਪੋਰਾ ਜ਼ਿਲ੍ਹੇ ਵਿੱਚ ਤਲਾਸ਼ੀ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਲੋਲਾਬ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਅਤਿਵਾਦੀ ਮਾਰਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬਾਂਦੀਪੋਰਾ ਜ਼ਿਲ੍ਹੇ ਦੇ ਕੇਟਸਨ ਜੰਗਲੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ, ਜਿੱਥੇ ਬੀਤੇ ਦਿਨ ਮੁਕਾਬਲੇ ਦੌਰਾਨ ਇੱਕ ਅਤਿਵਾਦੀ ਮਾਰਿਆ ਗਿਆ ਸੀ ਅਤੇ ਦੋ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਏ ਸਨ। ਜੰਮੂ ਕਸ਼ਮੀਰ ਵਿੱਚ ਜਦੋਂ ਤੋਂ ਚੁਣੀ ਹੋਈ ਸਰਕਾਰ ਨੇ ਸੱਤਾ ਸੰਭਾਲੀ ਹੈ, ਇੱਥੇ ਅਤਿਵਾਦੀ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ। ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਜੰਮੂ ਕਸ਼ਮੀਰ ਵਿੱਚ ਸ਼ਾਂਤੀਪੂਰਨ ਚੋਣਾਂ ਹੋਣ ਕਾਰਨ ਅਤਿਵਾਦੀ ਨਿਰਾਸ਼ ਹਨ। -ਆਈਏਐੱਨਐੱਸ