ਮੁੰਬਈ:
ਉੱਤਰਾਖੰਡ ਸਥਿਤ ਜੋਤਿਸ਼ ਪੀਠ ਦੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਨੇ ਅੱਜ ਕਿਹਾ ਕਿ ਸ਼ਿਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਵਿਸ਼ਵਾਸਘਾਤ ਦਾ ਸ਼ਿਕਾਰ ਹਨ। ਅਵਿਮੁਕਤੇਸ਼ਵਰਾਨੰਦ ਸਰਸਵਤੀ ਨੇ ਇਸ ਸਾਲ ਜਨਵਰੀ ’ਚ ਅਯੁੱਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਸ਼ਨਿਚਰਵਾਰ ਨੂੰ ਮੁੰਬਈ ਵਿੱਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ‘ਸ਼ੁਭ ਆਸ਼ੀਰਵਾਦ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਆਸ਼ੀਰਵਾਦ ਲੈਣ ’ਤੇ ਸ਼ੰਕਰਾਚਾਰੀਆ ਨੇ ਕਿਹਾ ਕਿ ਉਹ ਮੋਦੀ ਦੇ ਸ਼ੁਭਚਿੰਤਕ ਹਨ। -ਪੀਟੀਆਈ