ਹਰਦੋਈ, 6 ਨਵੰਬਰ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਅੱਜ ਇੱਕ ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਹੋਈ ਟੱਕਰ ਕਾਰਨ ਸੱਤ ਮਹਿਲਾਵਾਂ ਅਤੇ ਤਿੰਨ ਬੱਚਿਆਂ ਸਣੇ 11 ਜਣਿਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੋਟਰਸਾਈਕਲ ਨੂੰ ਬਚਾਉਣ ਦੇ ਚੱਕਰ ’ਚ ਟਰੱਕ ਆਟੋ-ਰਿਕਸ਼ਾ ਨਾਲ ਟਕਰਾ ਗਿਆ। ਐੱਸਪੀ ਨੀਰਜ ਜਾਦੌਨ ਨੇ ਦੱਸਿਆ ਕਿ ਛੇ ਮਹਿਲਾਵਾਂ, ਤਿੰਨ ਬੱਚਿਆਂ ਅਤੇ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਚਾਰ ਜ਼ਖ਼ਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾਲ ਝੱਲਦਿਆਂ ਇੱਕ ਹੋਰ ਮਹਿਲਾ ਨੇ ਦਮ ਤੋੜ ਦਿੱਤਾ। ਪੁਲੀਸ ਅਨੁਸਾਰ ਆਟੋ ਵਿੱਚ 15 ਸਵਾਰੀਆਂ ਸਵਾਰ ਸੀ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮਿ੍ਰਤਕਾਂ ਦੇ ਵਾਰਸਾਂ ਨੂੰ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪੁਲੀਸ ਮੌਕੇ ਤੋਂ ਫਰਾਰ ਆਟੋ ਚਾਲਕ ਦੀ ਭਾਲ ਕਰ ਰਹੀ ਹੈ। -ਪੀਟੀਆਈ