ਨਵੀਂ ਦਿੱਲੀ/ਪਟਨਾ:
ਕੇਂਦਰ ਸਰਕਾਰ ਨੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਉਨ੍ਹਾਂ ਨੂੰ ਹੁਣ ‘ਜ਼ੈੱਡ ਸ਼੍ਰੇਣੀ’ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। 41 ਸਾਲਾ ਪਾਸਵਾਨ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹੋਣ ਦੇ ਨਾਲ-ਨਾਲ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪ੍ਰਧਾਨ ਵੀ ਹਨ। -ਪੀਟੀਆਈ