ਨਵੀਂ ਦਿੱਲੀ, 19 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਰਕਾਰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਬਾਰੇ ਆਪਣੀ ਸਰਕਾਰ ਦੇ ਪੈਰ ਪਿੱਛੇ ਖਿੱਚ ਲਏ। ਉਨ੍ਹਾਂ ਦੇਸ਼ ਤੋਂ ‘ਮੁਆਫੀ’ ਮੰਗਦਿਆਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੌਮ ਦੇ ਨਾਂ ਸੰਦੇਸ਼ ਵਿੱਚ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਸੰਵਿਧਾਨਕ ਪ੍ਰਕਿਰਿਆ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਦੌਰਾਨ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ, ‘‘ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਮੈਂ ਸੱਚੇ ਮਨ ਕਹਿਣਾ ਚਾਹੁੰਦਾ ਹਾਂ ਕਿ ਸ਼ਾਇਦ ਸਾਡੀ ਤਪੱਸਿਆ ‘ਚ ਕੋਈ ਕਮੀ ਰਹਿ ਗਈ ਹੋਵੇਗੀ, ਜਿਸ ਕਾਰਨ ਦੀਵੇ ਦੇ ਪ੍ਰਕਾਸ਼ ਵਰਗੇ ਸੱਚ ਨੂੰ ਅਸੀਂ ਕੁਝ ਕਿਸਾਨ ਭਰਾਵਾਂ ਨੂੰ ਸਮਝਾ ਨਹੀਂ ਸਕੇ। ਮੇਰੀ ਅਪੀਲ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਕਿਸਾਨ ਘਰਾਂ ਨੂੰ ਪਰਤ ਜਾਣ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ, ਖਾਸ ਤੌਰ ‘ਤੇ ਛੋਟੇ ਕਿਸਾਨਾਂ, ਖੇਤੀਬਾੜੀ ਖੇਤਰ ਦੇ ਹਿੱਤ ਅਤੇ ਪਿੰਡ ਅਤੇ ਗਰੀਬਾਂ ਦੇ ਸੁਨਹਿਰੇ ਭਵਿੱਖ ਲਈ ਪੂਰੀ ਸਚਾਈ ਤੇ ਨੇਕ ਇਰਾਦੇ ਨਾਲ ਤਿੰਨੋਂ ਕਾਨੂੰਨ ਲਿਆਂਦੇ ਸਨ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਕਿਸਾਨਾਂ ਨੂੰ ਮਨਾ ਨਹੀਂ ਸਕਿਆ।
ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਅੱਜ ਮੈਂ ਤੁਹਾਨੂੰ ਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ (ਰੱਦ ਕਰਨ) ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ। ਪ੍ਰਕਾਸ਼ ਪੁਰਬ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ, ‘’ਹੁਣ ਤੁਸੀਂ ਆਪਣੇ ਘਰਾਂ ਨੂੰ ਪਰਤ ਜਾਓ। ਆਪਣੇ ਖੇਤਾਂ ਵਿੱਚ ਵਾਪਸ ਜਾਓ। ਆਪਣੇ ਪਰਿਵਾਰ ਕੋਲ ਵਾਪਸ ਜਾਓ। ਆਓ ਇੱਕ ਨਵੀਂ ਸ਼ੁਰੂਆਤ ਕਰੀਏ। ਆਓ ਨਵੇਂ ਸਿਰੇ ਤੋਂ ਅੱਗੇ ਵਧੀਏ।’
Great news! Thankful to PM @narendramodi ji for acceding to the demands of every punjabi & repealing the 3 black laws on the pious occasion of #GuruNanakJayanti. I am sure the central govt will continue to work in tandem for the development of Kisani! #NoFarmers_NoFood @AmitShah
— Capt.Amarinder Singh (@capt_amarinder) November 19, 2021
आज प्रकाश दिवस के दिन कितनी बड़ी ख़ुशख़बरी मिली। तीनों क़ानून रद्द। 700 से ज़्यादा किसान शहीद हो गए। उनकी शहादत अमर रहेगी। आने वाली पीढ़ियाँ याद रखेंगी कि किस तरह इस देश के किसानों ने अपनी जान की बाज़ी लगाकर किसानी और किसानों को बचाया था। मेरे देश के किसानों को मेरा नमन
— Arvind Kejriwal (@ArvindKejriwal) November 19, 2021
Repealing of black laws a step in the right direction …. Satyagrah of Kisan morcha gets historic success…. You’re sacrifice has paid dividends…. Revival of farming in Punjab through a road map should be the top priority for the Pb govt ….accolades
— Navjot Singh Sidhu (@sherryontopp) November 19, 2021
देश के अन्नदाता ने सत्याग्रह से अहंकार का सर झुका दिया।
अन्याय के खिलाफ़ ये जीत मुबारक हो!
जय हिंद, जय हिंद का किसान!#FarmersProtest https://t.co/enrWm6f3Sq
— Rahul Gandhi (@RahulGandhi) November 19, 2021