ਨਵੀਂ ਦਿੱਲੀ, 14 ਅਕਤੂਬਰ
ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਟਵਿੱਟਰ ’ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 1980 ਦੇ ਭਾਸ਼ਨ ਦੀ ਇੱਕ ਛੋਟੀ ਜਿਹੀ ਕਲਿੱਪ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਨੇ ਤੱਤਕਾਲੀ ਇੰਦਰਾ ਗਾਂਧੀ ਸਰਕਾਰ ਨੂੰ ਕਿਸਾਨਾਂ ’ਤੇ ਜ਼ੁਲਮ ਕਰਨ ਵਿਰੁੱਧ ਚੇਤਾਵਨੀ ਦਿੰਦਿਆਂ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਸੀ। ਗਾਂਧੀ ਨੇ ਟਵੀਟ ਕੀਤਾ, ‘ਇੱਕ ਵੱਡੇ ਦਿਲ ਵਾਲੇ ਨੇਤਾ ਦੇ ਸਮਝਦਾਰ ਸ਼ਬਦ …’ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਹਮਦਰਦੀ ਜਤਾਉਂਦੇ ਰਹੇ ਹਨ।