ਚੰਡੀਗੜ੍ਹ, 14 ਫਰਵਰੀ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਅਪੀਲ ਕੀਤੀ। ਪੰਧੇਰ ਨੇ ਕਿਹਾ, ‘ਇਹ ਕਿਹਾ ਜਾਂਦਾ ਹੈ ਕਿ ਤੁਹਾਡਾ (ਮੋਦੀ) ਦਿਲ ਵੱਡਾ ਹੈ। ਸਾਨੂੰ ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ ਦਿਓ।’ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕਿਸਾਨਾਂ ਨੂੰ ਗੱਲਬਾਤ ਲਈ ਕੋਈ ਸੱਦਾ ਮਿਲਿਆ ਹੈ ਤਾਂ ਉਨ੍ਹਾਂ ਕਿਹਾ ਕਿ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।’ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਪੱਤਰਕਾਰਾਂ ਨੂੰ ਉਨ੍ਹਾਂ ਕਿਹਾ,‘ਅਸੀਂ ਸੱਦੇ ‘ਤੇ ਵਿਚਾਰ ਕਰਾਂਗੇ।’