ਨਵੀਂ ਦਿੱਲੀ, 12 ਨਵੰਬਰ
ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਹਿੰੰਸਾ ਵਿੱਚ ਗ੍ਰਿਫਤਾਰ 83 ਜਣਿਆਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਖੇਤੀ ਕਾਨੂੰਨਾਂ ਦੇ ਵਿਵਾਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਟਵਿੱਟਰ ’ਤੇ ਸਾਂਝੀ ਕੀਤੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲਖੀਮਪੁਰ ਖੀਰੀ ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 50-50 ਲੱਖ ਰੁਪਏ ਦੀ ਮਦਦ ਦਿੱਤੀ ਸੀ।