ਲਖੀਮਪੁਰ ਖੀਰੀ (ਯੂਪੀ),10 ਅਕਤੂਬਰ
ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸ਼ਨਿਚਰਵਾਰ ਨੂੰ ਲਖੀਮਪੁਰ ਖੇੜੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ‘ਤੇਨੀ’ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਬਾਅਦ ਅੱਧੀ ਰਾਤ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨਾਂ ਲਈ ਲਖੀਮਪੁਰ ਖੀਰੀ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਹੈਡਕੁਆਰਟਰ) ਉਪੇਂਦਰ ਅਗਰਵਾਲ, ਜੋ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਦੀ ਅਗਵਾਈ ਕਰ ਰਹੇ ਹਨ, ਨੇ ਕਿਹਾ,‘ ਮਿਸ਼ਰਾ ਨੇ ਪੁਲੀਸ ਦੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ। ਉਹ ਸਹੀ ਗੱਲਾਂ ਦੱਸਣ ਦੀ ਕੋਸ਼ਿਸ਼ ਨਹੀਂ ਕਰ ਰਿਹਾ, ਇਸ ਲਈ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।