ਲਖਨਊ, 7 ਅਕਤੂਬਰ
ਯੂਪੀ ਸਰਕਾਰ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਕਾਇਮ ਕੀਤਾ ਗਿਆ ਹੈ। ਇਹ ਜ਼ਿੰਮੇਵਾਰੀ ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਸੌਂਪੀ ਗਈ ਹੈ, ਜਿਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਵੱਲੋਂ ਅੱਜ ਜਾਰੀ ਬਿਆਨ ਅਨੁਸਾਰ, ‘ਕਮਿਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਨੂੰ ਮਾਮਲੇ ਦੀ ਜਾਂਚ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਪ੍ਰਦੀਪ ਕੁਮਾਰ ਸ੍ਰੀਵਾਸਤਵ ਕਰਨਗੇ।