ਪਾਲ ਸਿੰਘ ਨੌਲੀ
ਜਲੰਧਰ,13 ਫ਼ਰਵਰੀ
ਪੰਜਾਬੀ ਦੇ ਉੱਘੇ ਕਹਾਣੀਕਾਰ ਅਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਸੁਖਜੀਤ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਇਲਾਜ ਅਧੀਨ ਸਨ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾਕਟਰ ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾਕਟਰ ਗੁਰ ਇਕਬਾਲ ਸਿੰਘ ਨੇ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਲੇਖਕ ਸਭਾ, ਜਲੰਧਰ ਦੇ ਸਰਪ੍ਰਸਤ ਡਾਕਟਰ ਵਰਿਆਮ ਸਿੰਘ ਸੰਧੂ, ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਅਟਵਾਲ ਅਤੇ ਜਨਰਲ ਸਕੱਤਰ ਡਾਕਟਰ ਉਮਿੰਦਰ ਸਿੰਘ ਜੌਹਲ ਨੇ ਵੀ ਸੁਖਜੀਤ ਦੇ ਵਿਛੋੜੇ ਨੂੰ ਪੰਜਾਬੀ ਸਾਹਿਤ ਜਗਤ ਸਦਮਾ ਦੱਸਿਆ। ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸੁਖਜੀਤ ਦੇ ਚਲੇ ਜਾਣ ਨਾਲ ਨਿੱਜੀ ਤੌਰ ’ਤੇ ਵੀ ਬਹੁਤ ਘਾਟਾ ਪਿਆ ਹੈ। ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੰਨੜ ਨੇ ਵੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।