ਦੇਵਿੰਦਰ ਸਿੰਘ ਜੱਗੀ
ਪਾਇਲ, 12 ਜੂਨ
ਗੁਰਦੁਆਰਾ ਤਪੋਬਣ ਢੱਕੀ ਸਹਬਿ ਮਕਸੂਦੜਾ ਵਿੱਚ ਸੱਤ ਰੋਜ਼ਾ ਨਾਮ ਸਿਮਰਨ ਸਮਾਗਮ ਸੰਤ ਦਰਸ਼ਨ ਸਿੰਘ ਖਾਲਸਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਵਿੱਚ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਨੇ ਸੰਗਤ ਨੂੰ ਨਾਮ ਜਪਣ ਦੀ ਪ੍ਰੇਰਨਾ ਦਿੱਤੀ ਅਤੇ ਨਾਮ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਨਾਮ ਸਿਮਰਨ ਸਮਾਗਮ ਦੇ ਆਖ਼ਰੀ ਦਿਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪੁੱਜੇ। ਉਨ੍ਹਾਂ ਨੇ ਕੀਰਤਨ ਕਰਦੇ ਬੱਚੇ-ਬੱਚੀਆਂ ਦੀ ਸ਼ਲਾਘਾ ਕੀਤੀ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਦਰਸ਼ਨ ਸਿੰਘ ਜਿੱਥੇ ਆਪ ਕੁਦਰਤ ਅਤੇ ਕਾਦਰ ਨਾਲ ਰਚੇ ਹੋਏ ਹਨ, ਉੱਥੇ ਉਹ ਕੁਦਰਤ ਦੇ ਨੇੜੇ ਹੋਣ ਦਾ ਉਪਦੇਸ਼ ਵੀ ਦਿੰਦੇ ਹਨ।
ਇਸ ਸਮੇਂ ਸੰਤ ਖਾਲਸਾ ਨੇ ਕਿਹਾ ਕਿ ਉਹ ਪੰਥਕ ਏਕਤਾ ਦੇ ਹਾਮੀ ਹਨ। ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਉਦਾਸੀ, ਸਮੂਹ ਸੰਤ ਸਮਾਜ ਅਤੇ ਸਿੱਖੀ ਲਈ ਦੇਸ਼-ਵਿਦੇਸ਼ ਵਿੱਚ ਪ੍ਰਚਾਰ ਕਰਨ ਵਾਲਿਆਂ ਨੂੰ ਇਕਮੁੱਠ ਹੋਣ ਦੀ ਜ਼ਰੂਰਤ ਹੈ। ਇਸ ਸਮੇਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਾਬਾ ਦਰਸਨ ਸਿੰਘ ਖਾਲਸਾ ਅਤੇ ਜਥੇ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।