ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਨਵੰਬਰ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਜੇਲ੍ਹ ਅੰਦਰੋਂ 13 ਕੀਪੈਡ ਮੋਬਾਈਲ ਫੋਨ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਦੱਸਿਆ ਕਿ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ 13 ਕੀਅਪੈਡ ਮੋਬਾਈਲ ਫੋਨ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਏ ਹਨ ਜੋ ਅਣਪਛਾਤੇ ਵਿਅਕਤੀਆਂ ਨੇ ਜੇਲ੍ਹ ਅੰਦਰ ਵਰਤੋਂ ਤੋਂ ਬਾਅਦ ਸੁੱਟੇ ਹਨ। ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।