ਪੱਤਰ ਪ੍ਰੇਰਕ
ਮਾਛੀਵਾੜਾ, 20 ਅਕਤੂਬਰ
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਅਤੇ ਖਾਲਸੇ ਦੀ ਮਾਤਾ ਸਾਹਿਬ ਕੌਰ ਦੇ ਜਨਮ ਦਿਵਸ ਨੂੰ ਸਮਰਪਿਤ 28ਵਾਂ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦਾਂ ਪਿੰਡ ਜੱਸੋਵਾਲ ਬੀੜਾਂ (ਬੱਬਰਾਂ ਦੀ ਹਾਈਕੋਰਟ) ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਦੀਆਂ ਮਹਾਨ ਸਖ਼ਸ਼ੀਅਤਾਂ ਅਤੇ ਦੇਸ਼ ਵਿਦੇਸ਼ ਤੋਂ ਸੰਗਤ ਵੱਡੀ ਗਿਣਤੀ ਵਿੱਚ ਪੁੱਜੇਗੀ।