ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਸਤੰਬਰ
ਆਮ ਆਦਮੀ ਪਾਰਟੀ ਵਰਕਰਾਂ ਅਤੇ ਨਗਰ ਕੌਂਸਲ ਅਧਿਕਾਰੀਆਂ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬੱਸ ਟਰਮੀਨਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਨੇ ਕਿਹਾ ਕਿ ਬੱਸ ਟਰਮੀਨਲ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਸਬੰਧਤ ਠੇਕੇਦਾਰ ਨੇ ਭਰੋਸਾ ਦਿੱਤਾ ਹੈ ਕਿ ਲਗਭਗ ਇੱਕ ਮਹੀਨੇ ’ਚ ਬੱਸ ਸਟੈਂਡ ਦਾ ਨਿਰਮਾਣ ਕਾਰਜ ਪੂਰਾ ਹੋ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਸੋਹਲ, ਰਾਜਵੀਰ ਸ਼ਰਮਾ, ਕੁਲਵੰਤ ਸਿੰਘ ਮਹਿਮੀ ਤੇ ਜਤਿੰਦਰ ਕੁਮਾਰ ਆਦਿ ਹਾਜ਼ਰ ਸਨ।