ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਜੁਲਾਈ
ਨਵਚੇਤਨਾ ਬਾਲ ਭਲਾਈ ਕਮੇਟੀ ਦੇ ਸੀਨੀਅਰ ਸਿਟੀਜਨਜ਼ ਕਾਊਂਸਲ ਵਿੰਗ ਦੀ ਮੀਟਿੰਗ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਕਮੇਟੀ ਮੈਂਬਰਾਂ ਨੇ ਉਨ੍ਹਾਂ ਬੱਚਿਆਂ ਬਾਰੇ ਵਿਚਾਰ-ਚਰਚਾ ਕੀਤੀ, ਜੋ ਕਰੋਨਾ ਕਾਰਨ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕੇ ਹਨ ਤੇ ਵਿੱਤੀ ਤੌਰ ’ਤੇ ਕਮਜ਼ੋਰ ਹਨ। ਪ੍ਰਧਾਨ ਸ੍ਰੀ ਸੇਖੋਂ ਅਤੇਪਰਮਜੀਤ ਸਿੰਘ ਪਨੇਸਰ ਨੇ ਦੱਸਿਆ ਕਿ ਕਰੋਨਾ ਕਾਲ ਦੌਰਾਨ ਬਹੁਤ ਸਾਰੇ ਪਰਿਵਾਰਾਂ ਦਾ ਜਾਨੀ ਨੁਕਸਾਨ ਹੋਇਆ ਹੈ। ਕੈਪਟਨ ਵੀਕੇ ਸਿਆਲ ਅਤੇ ਅਨਿਲ ਸ਼ਰਮਾ ਨੇ ਦੱਸਿਆ ਕਿ ਇਸ ਔਖੇ ਸਮੇਂ ਵਿੱਚ ਸੰਸਥਾ ਇਨਾਂ ਪਰਿਵਾਰਾਂ ਦੇ ਨਾਲ ਹੈ ਤੇ ਸਿੱਖਿਆ ਤੇ ਡਾਕਟਰੀ ਸਹਾਇਤਾ ਦੇਣ ਵਿੱਚ ਸੰਭਵ ਕੋਸ਼ਿਸ਼ ਕਰੇਗੀ ਤਾਂ ਜੋ ਕੋਈ ਬੱਚਾ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਖਾਸ ਤੌਰ ’ਤੇ ਬਚਿੱਤਰ ਸਿੰਘ ਮਾਂਗਟ, ਹਰਦੇਵ ਕੌਰ, ਰਾਜੇਸ਼ ਢੀਂਗਰਾ, ਸ਼ਸ਼ੀ ਢੀਂਗਰਾ, ਸੁਖਵਿੰਦਰ ਸਿੰਘ, ਵਿਕਰਮ ਸਿੰਘ ਤੇ ਭੁਪਿੰਦਰ ਸਿੰਘ ਹਾਜ਼ਰ ਸਨ।