ਪੱਤਰ ਪ੍ਰੇਰਕ
ਪਾਇਲ, 12 ਮਈ
ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਨੂੰ ਮੱਦੇਨਜ਼ਰ ਰੱਖਦਿਆਂ 13 ਮਈ ਨੂੰ ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵਿੱਚ 50 ਬੈੱਡਾਂ ਵਾਲੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਥੇ ਸਹੂਲਤਾਂ ਦਾ ਨਿਰੀਖਣ ਕਰਦੇ ਹੋਏ ਡੀਸੀ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਏਡੀਸੀ ਸੰਦੀਪ ਕੁਮਾਰ, ਐੱਸਡੀਐੱਮ ਪਾਇਲ ਮਨਕੰਵਲ ਸਿੰਘ ਚਾਹਲ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆਂ ਨੇ ਦੱਸਿਆ ਕਿ ਇਹ ਹਸਪਤਾਲ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਲਈ ਇੱਕ ਆਦਰਸ਼ ਸਥਾਨ ਹੈ ਤੇ ਲੈਵਲ-1 ਅਤੇ ਲੈਵਲ-2 ਦੇ ਮਰੀਜ਼ਾਂ ਲਈ 50 ਆਕਸੀਜਨ ਵਾਲੇ ਬੈੱਡ ਹੋਣਗੇ। ਸ੍ਰੀ ਵਰਮਾ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸਹਿ-ਬੀਮਾਰੀ ਵਾਲੇ ਪੱਛੜੇ ਇਲਾਕੇ ਦੇ ਲੋਕਾਂ ਦੀ ਦੇਖ-ਭਾਲ ਕਰਨਾ ਹੈ, ਜੋ ਗੰਭੀਰ ਬੀਮਾਰੀ ਤੋਂ ਪੀੜਤ ਹਨ। ਇਸ ਮੌਕੇ ਸੰਤਾਂ ਨੇ ਡੀਸੀ ਲੁਧਿਆਣਾ ਤੇ ਹੋਰ ਅਧਿਕਾਰੀਆਂ ਨੂੰ ਦਾ ਸਨਮਾਨ ਵੀ ਕੀਤਾ।