ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਅਕਤੂਬਰ
ਇੱਥੇ ਅਣਪਛਾਤੇ ਵਿਅਕਤੀ ਥਾਣਾ ਮਾਡਲ ਟਾਊਨ ਦੇ ਇਲਾਕੇ ਵਿੱਚ ਇੱਕ ਔਰਤ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਹਨ। ਇਸ ਸਬੰਧੀ ਯਮੁਨਾ ਦੇਵੀ ਪਤਨੀ ਸਵਰਗੀ ਮਹਿੰਦਰ ਥਾਪਾ ਵਾਸੀ ਜੰਮੂ ਕਲੋਨੀ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਕੰਮ ਲਈੇ ਜਾ ਰਹੀ ਸੀ ਕਿ ਇਸ ਦੌਰਾਨ ਮਾਡਲ ਟਾਊਨ ਕੋਲ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਉਸ ਨੂੰ ਡਰਾ-ਧਮਕਾ ਕੇ ਉਸ ਪਾਸੋਂ ਮੋਬਾਈਲ ਖੋਹਕੇ ਲੈ ਗਏ। ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ।