ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਅਕਤੂਬਰ
ਥਾਣਾ ਮਾਡਲ ਟਾਊਨ ਦੀ ਪੁਲੀਸ ਨੂੰ ਨੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਭਤੀਜੇ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਞਿਚ ਮਾਡਲ ਟਾਊਨ ਵਾਸੀ ਅਰਵਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਭਰਾ ਸੁਰਜੀਤ ਸਿੰਘ ਦਾ ਚਾਰ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਉਸ ਵੱਲੋਂ ਪਹਿਲਾਂ ਹੀ ਜਾਇਦਾਦ ਦਾ ਆਪਣਾ ਹਿੱਸਾ ਲਿਆ ਹੋਇਆ ਸੀ ਪਰ ਉਸ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਜਾਅਲੀ ਫਰਦ ਦੇ ਆਧਾਰ ਤੇ ਕਾਗਜ਼ ਪੱਤਰ ਤਿਆਰ ਕਰਕੇ ਉਸ ਦੀ ਜਾਇਦਾਦ ਵੀ ਆਪਣੇ ਨਾਮ ’ਤੇ ਤਬਦੀਲ ਕਰਾਕੇ ਉਸ ਨਾਲ ਠੱਗੀ ਕੀਤੀ ਹੈ। ਪੁਲੀਸ ਵੱਲੋਂ ਜਾਂਚ ਉਪਰੰਤ ਹਰਪ੍ਰੀਤ ਸਿੰਘ ਵਾਸੀ ਦਸ਼ਮੇਸ਼ ਨਗਰ, ਹਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਅਤੇ ਬਲਜੀਤ ਸਿੰਘ ਵਾਸੀ ਪਿੰਡ ਡਾਬਾ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਚੋਰੀ ਦੇ ਮੋਟਰਸਾਈਕਲ ਸਣੇ ਕਾਬੂ
ਲੁਧਿਆਣਾ : ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਰਾਜਗੁਰੂ ਨਗਰ ਦੇ ਇਲਾਕੇ ਵਿੱਚ ਮੌਜੂਦ ਸੀ ਤਾਂ ਚੈਕਿੰਗ ਦੌਰਾਨ ਫਿਰੋਜ਼ਪੁਰ ਰੋਡ ਸਥਿਤ ਝਾਂਡੇ ਨੇੜੇ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆ ਰਹੇ ਬੂਟਾ ਸਿੰਘ ਵਾਸੀ ਪਿੰਡ ਡਾਂਗੋ ਕੋਲੋਂ ਚੋਰੀ ਦਾ ਮੋਟਰਸਾਈਕਲ ਮਿਲਿਆ। -ਨਿਜੀ ਪੱਤਰ ਪ੍ਰੇਰਕ