ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਨਵੰਬਰ
ਥਾਣਾ ਮਾਡਲ ਟਾਊਨ ਦੇ ਇਲਾਕੇ ਵਿੱਚ ਹੋਈ ਕੁੱਟਮਾਰ ਦੇ ਸਿਲਸਿਲੇ ਵਿੱਚ ਪੁਲੀਸ ਵੱਲੋਂ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਮੁਹੱਲਾ ਡਾ. ਅਬੇਦਕਰ ਨਗਰ ਵਾਸੀ ਨਿਖਿਲ ਨੇ ਦੱਸਿਆ ਹੈ ਕਿ ਉਹ ਆਪਣੇ ਦੋਸਤ ਪਰਮਦੀਪ ਸਿੰਘ ਅਤੇ ਅਨਮੋਲ ਨਾਲ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਮਾਡਲ ਟਾਊਨ ਐਕਸਟੈਨਸ਼ਨ ਡੀ-ਬਲਾਕ ਪਾਸ ਜਾ ਰਿਹਾ ਸੀ ਤਾਂ ਕੁੱਝ ਲੋਕਾਂ ਨੇ ਉਨ੍ਹਾਂ ਨੂੰ ਘੇਰ ਕੇ ਲੋਹਾ ਦਾਤ ਨਾਲ ਕੁੱਟ ਮਾਰ ਕੀਤੀ ਅਤੇ ਰੌਲਾ ਪਾਉਣ ਤੇ ਉਹ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਅਰਸ਼ ਵਾਸੀ ਹਰਕ੍ਰਿਸ਼ਨ ਨਗਰ ਸ਼ਿਮਲਾਪੁਰੀ, ਅਭੀ ਅਤੇ ਨਿਤਿਸ਼ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।