ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਸਤੰਬਰ
ਪੁਲੀਸ ਨੇ ਬੱਸ ਅੱਡੇ ’ਤੇ ਇੱਕ ਲੜਕੀ ਨਾਲ ਗਾਲੀ-ਗਲੋਚ ਅਤੇ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਰੋਡਵੇਜ਼ ਦੇ ਦੋ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਪੰਜਾਬ ਰੋਡਵੇਜ਼ ਵਿੱਚ ਸਬ-ਇੰਸਪੈਕਟਰ ਵਜੋਂ ਤਾਇਨਾਤ ਹਨ। ਇਸ ਸਬੰਧੀ ਥਾਣੇਦਾਰ ਅਮਰਜੀਤ ਸਿੰਘ ਇੰਚਾਰਜ ਚੌਕੀ ਬੱਸ ਸਟੈਂਡ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਲੁਧਿਆਣਾ ਡਿੱਪੂ ਵਿੱਚ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਸਿੰਘ ਅਤੇ ਉਸਦੇ ਸਾਥੀ ਸਬ-ਇੰਸਪੈਕਟਰ ਜਗਵਿੰਦਰ ਸਿੰਘ ਵੱਲੋਂ ਬੱਸ ਸਟੈਂਡ ’ਤੇ ਇੱਕ ਲੜਕੀ ਦੀ ਬਿਨਾਂ ਵਜ੍ਹਾ ਲੋਕਾਂ ਸਾਹਮਣੇ ਗਾਲੀ-ਗਲੋਚ ਅਤੇ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਉਸ ਲੜਕੀ ਦੀ ਪਹਿਨੀ ਹੋਈ ਟੀ-ਸ਼ਰਟ ਵੀ ਕੁੱਟਮਾਰ ਅਤੇ ਖਿੱਚ-ਧੂਹ ਕਰਨ ਮੌਕੇ ਉਤਰ ਗਈ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।