ਲੁਧਿਆਣਾ
ਵੱਖ ਵੱਖ ਥਾਵਾਂ ਤੋਂ ਇੱਕ ਐਕਟਿਵਾ ਅਤੇ ਦੋ ਮੋਟਰਸਾਈਕਲ ਚੋਰੀ ਹੋ ਗਏ ਹਨ। ਥਾਣਾ ਡਿਵੀਜ਼ਨ ਨੰਬਰ 1 ਦੇ ਇਲਾਕੇ ਵਿੱਚ ਸਥਿਤ ਕ੍ਰਿਸ਼ਨਾ ਮੰਦਿਰ ਵਾਲੀ ਗਲੀ ਨਵਾਂ ਮੁਹੱਲਾ ਤੋਂ ਅਰਵਿੰਦਰ ਸਿੰਘ ਵਾਸੀ ਮੁਹੱਲਾ ਜਸਵੰਤ ਨਗਰ ਸਮਰਾਲਾ ਚੌਕ ਦੀ ਐਕਟਿਵਾ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੂੰ ਛਾਉਣੀ ਮੁਹੱਲਾ ਵਾਸੀ ਪ੍ਰਿੰਸ ਕੁਮਾਰ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ। ਥਾਣਾ ਸ਼ਿਮਲਾਪੁਰੀ ਦੇ ਇਲਾਕੇ ਅਨੰਦ ਜੋਤ ਹਸਪਤਾਲ ਨੇੜੇ ਰਛਪਾਲ ਸਿੰਘ ਵਾਸੀ ਮੁਹੱਲਾ ਪ੍ਰੀਤ ਵਿਹਾਰ ਪ੍ਰਤਾਪ ਸਿੰਘ ਵਾਲਾ ਦਾ ਮੋਟਰਸਾਈਕਲ ਚੋਰੀ ਹੋ ਗਿਆ। -ਨਿੱਜੀ ਪੱਤਰ ਪ੍ਰੇਰਕ