ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੂਨ
ਥਾਣਾ ਦੁੱਗਰੀ ਦੀ ਪੁਲੀਸ ਨੂੰ ਜਵੱਦੀ ਕਲਾਂ ਵਾਸੀ ਮਨਿੰਦਰ ਕੌਰ ਨੇ ਦੱਸਿਆ ਹੈ ਕਿ ਉਸ ਦਾ ਵਿਆਹ ਗੁਰਵਿੰਦਰ ਸਿੰਘ ਵਾਸੀ ਗੁਰਪਾਲ ਨਗਰ ਨਾਲ 17 ਜੁਲਾਈ 2023 ਨੂੰ ਹੋਇਆ ਸੀ, ਜਦਕਿ ਉਹ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਸੀ। ਉਸ ਦਾ ਵਿਆਹ ਤੋਂ ਪਹਿਲਾਂ ਹੀ ਉਸ ਨਾਲ ਰਿਲੇਸ਼ਨ ਸੀ, ਜਿਸ ਤੋਂ ਉਹ ਕਈ ਵਾਰ ਗਰਭਵਤੀ ਵੀ ਹੋਈ ਸੀ ਪਰ ਉਸ ਨੇ ਦਵਾਈਆਂ ਖਵਾ ਕੇ ਕਈ ਵਾਰ ਉਸ ਦਾ ਗਰਭਪਾਤ ਕਰਵਾਇਆ ਸੀ। ਉਹ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਸ ਨੂੰ ਹੋਰ ਦਾਜ ਲਈ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਥਾਣੇਦਾਰ ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।