ਲੁਧਿਆਣਾ: ਥਾਣਾ ਸਦਰ ਦੀ ਪੁਲੀਸ ਨੇ ਇੱਕ ਅਧਿਕਾਰੀ ਨਾਲ ਗਾਲੀ ਗਲੋਚ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲੁਧਿਆਣਾ ਰਾਜੇਸ਼ ਚੱਢਾ ਨੇ ਦੋਸ਼ ਲਾਇਆ ਕਿ ਹਰਦੀਪ ਸਿੰਘ ਉਰਫ਼ ਮਾਲਾ ਵਾਸੀ ਗੁਰੂ ਨਾਨਕ ਨਗਰ ਪਿੰਡ ਗਿੱਲ ਅਤੇ ਸੁਰੇਸ਼ ਕੁਮਾਰ ਵਾਸੀ ਬਸੰਤ ਸਿਟੀ ਵੱਲੋਂ ਬਿਨਾਂ ਕਿਸੇ ਪ੍ਰਵਾਨਗੀ ਤੋਂ ਪੱਕੀ ਸੜਕ ਪੁੱਟਕੇ ਸੀਵਰੇਜ ਪਾਇਆ ਗਿਆ ਹੈ। ਉਹ ਜਦੋਂ ਮੌਕੇ ਦਾ ਜਾਇਜ਼ਾ ਲੈ ਰਹੇ ਸਨ ਤਾਂ ਹਰਦੀਪ ਸਿੰਘ ਵੱਲੋਂ ਉਸਨੂੰ ਫੋਨ ਕਰ ਕੇ ਪੰਜਾਬ ਪੁਲੀਸ ਦੇ ਕਿਸੇ ਉੱਚ ਅਧਿਕਾਰੀ ਦਾ ਨਾਮ ਵਰਤ ਕੇ ਗਾਲੀ-ਗਲੋਚ ਕੀਤਾ ਅਤੇ ਧਮਕੀਆਂ ਦਿੱਤੀਆਂ। -ਨਿੱਜੀ ਪੱਤਰ ਪ੍ਰੇਰਕ