ਲੁਧਿਆਣਾ
ਥਾਣਾ ਵਿਮੈੱਨ ਦੀ ਪੁਲੀਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਅਤੇ ਸਹੁਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਨਿਊ ਸੁੰਦਰ ਨਗਰ 33 ਫੁੱਟਾ ਰੋਡ ਮੁੰਡੀਆਂ ਕਲਾਂ ਵਾਸੀ ਸਾਕਸ਼ੀ ਭਨੋਟ ਨੇ ਦੱਸਿਆ ਕਿ ਉਸਦੀ ਸ਼ਾਦੀ ਅਮਿਤ ਭਨੋਟ ਨਾਲ ਮਿਤੀ 6 ਫਰਵਰੀ 2022 ਨੂੰ ਹੋਈ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਸ਼ਾਦੀ ਤੋਂ ਤੋ ਕੁੱਝ ਚਿਰ ਬਾਅਦ ਹੀ ਆਪਣੇ ਮਾਤਾ ਪਿਤਾ ਨਾਲ ਮਿਲਕੇ ਉਸਨੂੰ ਦਾਜ ਅਤੇ ਪੈਸਿਆਂ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਕਰਨ ਤੋਂ ਇਲਾਵਾ ਉਸਦੀ ਕੁੱਟਮਾਰ ਕਰਨ ਲੱਗ ਪਿਆ ਅਤੇ ਉਸਦੇ ਦਾਜ ਦਾ ਸਾਮਾਨ ਖੁਰਦ-ਬੁਰਦ ਕਰਕੇ ਦੂਜਾ ਵਿਆਹ ਕਰਵਾ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਅਮਿਤ ਭਨੋਟ, ਉਸਦੀ ਮਾਤਾ ਪ੍ਰਵੀਨ ਭਨੋਟ ਅਤੇ ਪਿਤਾ ਪਵਨ ਭਨੋਟ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ