ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 1 ਨਵੰਬਰ
ਟਿਕਰੀ ਬਾਰਡਰ ’ਤੇ ਚੱਲਦੇ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਇਕ ਵੱਡਾ ਜਥਾ ਅੱਜ ਇਥੋਂ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀਂ ਰਵਾਨਾ ਹੋਇਆ। ਜਥੇ ’ਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂਆਂ ਗੁਰਪ੍ਰੀਤ ਸਿੰਘ ਸਿੱਧਵਾਂ ਅਤੇ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਜਥਾ ਦਿੱਲੀ ਹੱਦ ’ਤੇ ਆਪਣੀ ਹਾਜ਼ਰੀ ਭਰੇਗਾ। ਇਸ ਦੀ ਵਾਪਸੀ ’ਤੇ ਅਗਲਾ ਜਥਾ ਤਿਆਰ ਕਰਕੇ ਭੇਜਿਆ ਜਾਵੇਗਾ। ਇਸ ਤਰ੍ਹਾਂ ਦਿੱਲੀ ਹੱਦਾਂ ’ਤੇ ਕਿਸਾਨ ਮੋਰਚਿਆਂ ’ਚ ਗਿਣਤੀ ਘੱਟ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ 26 ਨਵੰਬਰ ਨੂੰ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।