ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਕਤੂਬਰ
ਥਾਣਾ ਕੂੰਮ ਕਲਾਂ ਅਧੀਨ ਇਲਾਕੇ ਦੀ ਇੱਕ ਵਿਆਹੁਤਾ ਨੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਪਿੰਡ ਰਾਜਗੜ੍ਹ ਥਾਣਾ ਦੋਰਾਹਾ ਵਾਸੀ ਸਿਕੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਮਨਪ੍ਰੀਤ ਕੌਰ (25) ਦਾ ਵਿਆਹ ਤਿੰਨ ਸਾਲ ਪਹਿਲਾਂ ਬਲਵਿੰਦਰ ਸਿੰਘ ਨਾਲ ਹੋਇਆ ਸੀ। ਉਹ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਤੋਂ ਅੱਕ ਕੇ ਲੜਕੀ ਨੇ ਆਪਣੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ। ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।