ਲੁਧਿਆਣਾ:
ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਪਹਿਲਾਂ ਸਕੂਲ ਦੇ ਛੋਟੇ ਬੱਚਿਆਂ ਨੇ ਭਗਵਾਨ ਰਾਮ ਚੰਦਰ, ਮਾਤਾ ਸੀਤਾ, ਲਛਮਣ ਅਤੇ ਹਨੂਮਾਨ ਦੇ ਜੀਵਨ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵੇ, ਮੋਮਬੱਤੀਆਂ ਅਤੇ ਦੀਵਾਲੀ ਦੀ ਵਧਾਈ ਵਾਲੇ ਕਾਰਡ ਤਿਆਰ ਕੀਤੇ। ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੇ ਦੀਵਾਲੀ ਥੀਮ ’ਤੇ ਰੰਗੋਲੀ ਅਤੇ ਪੋਸਟਰ ਬਣਾਏ। ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੇ ‘ਗੋ ਗਰੀਨ ਰੈਲੀ’ ਕੱਢਕੇ ਪਟਾਕੇ ਨਾ ਚਲਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਵਿਦਿਆਰਥੀਆਂ ਨੇ ਇੰਟਰ ਹਾਊਸ ਰੰਗੋਲੀ ਮੁਕਾਬਲੇ ਵਿੱਚ ਵੀ ਹਿੱਸਾ ਲਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰ. ਅਨਿਲ ਕੁਮਾਰ ਸ਼ਰਮਾ ਨੇ ਸਾਰਿਆਂ ਨੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। -ਖੇਤਰੀ ਪ੍ਰਤੀਨਿਧ