ਖੰਨਾ (ਨਿੱਜੀ ਪੱਤਰ ਪ੍ਰੇਰਕ):
ਇਥੋਂ ਦੇ ਸਮਰਾਲਾ ਰੋਡ ਪੁਲ ਹੇਠਾਂ ਰੇਲਵੇ ਲਾਈਨ ’ਤੇ ਰੇਲਗੱਡੀ ਦੀ ਲਪੇਟ ਵਿੱਚ ਆ ਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਪ੍ਰੀਤ ਸਿੰਘ (45) ਵਾਸੀ ਖਾਲਸਾ ਸਕੂਲ ਰੋਡ ਖੰਨਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸਿਮਰਪ੍ਰੀਤ ਸਿੰਘ ਮੋਟਰ ਵਾਹਨਾਂ ਦੇ ਸਪੇਅਰ ਪਾਰਟਸ ਦੀ ਸਪਲਾਈ ਦਾ ਕੰਮ ਕਰਦਾ ਸੀ ਜਿਸ ਦੀ ਰੇਲਵੇ ਲਾਈਨ ਪਾਰ ਕਰਦੇ ਹੋਏ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਮਗਰੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।