ਪੱਤਰ ਪ੍ਰੇਰਕ
ਮਾਛੀਵਾੜਾ, 17 ਅਕਤੂਬਰ
ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਮਾੜੇਵਾਲ ਨੇੜੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਸੜਕੇ ਸੁਆਹ ਹੋ ਗਈ। ਟਰੈਕਟਰ ਟਰਾਲੀ ਦੇ ਮਾਲਕ ਕਰਮ ਸਿੰਘ ਨੇ ਦੱਸਿਆ ਕਿ ਉਹ ਖੇਤਾਂ ’ਚੋਂ ਪਰਾਲੀ ਦੀਆਂ ਗੱਠਾਂ ਚੁੱਕ ਕੇ ਕੰਪਨੀ ਦੇ ਡੰਪ ’ਤੇ ਲਿਜਾ ਰਿਹਾ ਸੀ ਕਿ ਰਸਤੇ ਵਿੱਚ ਬਿਜਲੀ ਦੀਆਂ ਤਾਰਾਂ ’ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਕਰੀਬ 150 ਗੱਠਾਂ ਸੜਕੇ ਸੁਆਹ ਹੋ ਗਈਆਂ ਅਤੇ ਟਰੈਕਟਰ ਨੂੰ ਅਲੱਗ ਕਰ ਕੇ ਬਚਾਅ ਕੀਤਾ ਗਿਆ। ਅੱਗ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਜਿਨ੍ਹਾਂ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਕਰੀਬ 1.50 ਲੱਖ ਰੁਪਏ ਦਾ ਨੁਕਸਾਨ ਹੋ ਗਿਆ।