ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਮਈ
ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਹਲਕਾ ਪੂਰਬੀ ਦੇ ਵਾਰਡ ਨੰਬਰ 2 ਵਿੱਚ ਬੀਬੀ ਨਿੰਦਰਜੀਤ ਕੌਰ ਢਿੱਲੋਂ ਵੱਲੋਂ ਇੱਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਬਹੁਤ ਸਾਰੇ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਸਣੇ ਵੱਡੇ ਇਕੱਠ ਵਿੱਚ ਹਾਜ਼ਰ ਇਲਾਕਾ ਵਾਸੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ ਤਾਂ ਜੋ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕੀਤੀ ਜਾ ਸਕੇ।
ਇਸ ਮੌਕੇ ਬੀਬੀ ਨਿੰਦਰਜੀਤ ਕੌਰ ਢਿੱਲੋਂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਤੇ ਉਹ ਭਗਵੰਤ ਮਾਨ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ। ਕਿਹਾ ਕਿ ਲੋਕ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਬਣ ਕੇ ਹਲਕੇ ਵਿੱਚ ਵਿਚਰਨ ਵਾਲੇ ਰਣਜੀਤ ਸਿੰਘ ਢਿੱਲੋਂ ਨੂੰ ਜਿਤਾਉਣ ਲਈ ਇੱਕ ਇੱਕ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਲੋਕ ਰਣਜੀਤ ਸਿੰਘ ਢਿੱਲੋਂ ਵੱਲੋਂ ਕਰਵਾਏ ਗਏ ਕੰਮਾਂ ਨੂੰ ਯਾਦ ਕਰਦਿਆਂ ਇੱਕ ਵਾਰ ਫਿਰ ਤੋਂ ਆਪਣਾ ਪਿਆਰ ਅਤੇ ਵਿਸ਼ਵਾਸ ਢਿੱਲੋਂ ਦੇ ਹੱਕ ਵਿੱਚ ਦੇਣਗੇ।