ਪੱਤਰ ਪ੍ਰੇਰਕ
ਪਾਇਲ, 29 ਮਾਰਚ
ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਇਲਾਕੇ ਦੇ ਵੱਖ ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕਰਦਿਆਂ ਪਿੰਡ ਬੀਬੀਪੁਰ ਵਿੱਚ ਕਿਹਾ ਕਿ ਵੋਟਰਾਂ ਨੇ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਆਪਣਾ ਫਰਜ਼ ਨਿਭਾਅ ਦਿੱਤਾ ਹੈ, ਹੁਣ ਸੂਬੇ ਦੇ ਲੋਕਾਂ ਨਾਲ ਕੀਤੇ ਇੱਕ-ਇੱਕ ਵਾਅਦੇ ਨੂੰ ਪੂਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੋ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਹੱਈਆ ਕੀਤਾ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ ਪੰਜਾਬ ਦੇ ਲੋਕਾਂ ਦਾ ਸਾਥ ਵੀ ਜ਼ਰੂਰੀ ਹੈ। ਵਿਧਾਇਕ ਸੌਂਦ ਨੇ ਕਿਹਾ ਕਿ ਸੂਬੇ ਅੰਦਰ ਵਧੀਆ ਸਕੂਲ, ਹਸਪਤਾਲ, 300 ਯੂਨਿਟ ਬਿਜਲੀ ਮੁਫਤ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇਣਾ ਸਰਕਾਰ ਦਾ ਮੁੱਖ ਏਜੰਡਾ ਹੈ। ਇਸ ਮੌਕੇ ਪੀਏ ਮਹੇਸ਼ ਕੁਮਾਰ, ਗੁਰਦੇਵ ਸਿੰਘ ਪਨੇਸਰ, ਗੁਰਜੰਟ ਸਿੰਘ, ਧਨਵੰਤ ਸਿੰਘ ਪਨੇਸਰ ਤੇ ਹੋਰ ਪਤਵੰਤੇ ਹਾਜ਼ਰ ਸਨ।