ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਨਵੰਬਰ
ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਅੱਜ ਮੁੱਖ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ‘ਆਪ’ ਦੇ ਹਲਕਾ ਪੱਛਮੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਰਵਿੰਦਰ ਪਾਲ ਸਿੰਘ ਘਈ ਅਤੇ ਅਤੁਲ ਕੁਮਾਰ ਨੇ ਅੱਜ ਭਾਜਪਾ ਦਾ ਹੱਥ ਫੜ ਲਿਆ ਹੈ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਪੰਜਾਬ ਦੇ ਭਵਿੱਖ ਵਜੋਂ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਲੋਕ ਇਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਅਤੇ ਪ੍ਰੇਸ਼ਾਨ ਹਨ। ਇਸ ਮੌਕੇ ਘਈ ਅਤੇ ਅਤੁਲ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਜਿਸ ਆਸ ਨਾਲ ਭਗਵੰਤ ਮਾਨ ਹੱਥ ਸੱਤਾ ਸੌਂਪੀ ਸੀ ਉਸ ਨੂੰ ਸਰਕਾਰ ਪੂਰਾ ਨਹੀਂ ਕਰ ਸਕੀ।