ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):
ਇਸੇ ਤਰ੍ਹਾਂ ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਦਰਗਾਹ ਗੁੱਗਾ ਮਾੜੀ ਰੇਲਵੇ ਲਾਈਨਾਂ ਪਾਸ ਪੁੱਜੀ ਤਾਂ ਕੁਲਦੀਪ ਸਿੰਘ ਵਾਸੀ ਮੁਹੱਲਾ ਪੀਰ ਬੰਦਾ ਸਲੇਮ ਟਾਬਰੀ ਅਤੇ ਨਿੱਕੀ ਆਪਣੇ ਸੱਜੇ ਹੱਥ ਵਿੱਚ ਮੋਮੀ ਲਿਫਾਫੀ ਫੜੀ ਪੈਦਲ ਆਉਂਦੇ ਦਿਖਾਈ ਦਿੱਤੇ। ਇਸ ਦੌਰਾਨ ਨਿੱਕੀ ਕਿਧਰੇ ਲਾਪਤਾ ਹੋ ਗਈ ਜਦਕਿ ਕੁਲਦੀਪ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਗਈ ਜਿਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲੀਸ ਵੱਲੋਂ ਨਿੱਕੀ ਦੀ ਭਾਲ ਕੀਤੀ ਜਾ ਰਹੀ ਹੈ।