ਰੈਲੀ ’ਚ ਸ਼ਿਰਕਤ ਕਰੇਗੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਸਰਕਾਰ ਖਿਲਾਫ਼ ਪੰਜਾਬ ਤੇ ਯੂ.ਟੀ. ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ 11 ਸਤੰਬਰ ਨੂੰ ਚੰਡੀਗੜ੍ਹ ਵਿਚ ਰੈਲੀ ਕੀਤੀ ਜਾਵੇਗੀ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਬਲਕਾਰ ਵਲਟੋਹਾ, ਸਰਪ੍ਰਸਤ ਚਰਨ ਸਰਾਭਾ, ਪ੍ਰੇਮ ਚਾਵਲਾ, ਗੁਰਪ੍ਰੀਤ ਮਾੜੀਮੇਘਾ, ਨਵੀਨ ਕੁਮਾਰ ਜ਼ੀਰਾ, ਪਰਵੀਨ ਕੁਮਾਰ ਅਤੇ ਟਹਿਲ ਸਿੰਘ ਸਰਾਭਾ ਨੇ ਕਿਹਾ ਕਿ ਜੱਥੇਬੰਦੀ ਵੱਲੋਂ ਇਸ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।