ਹਾਂਸ ਕਲਾਂ ’ਚ 85 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਅੱਜ ਪਿੰਡ ਹਾਂਸ ਕਲਾਂ ’ਚ 85 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ’ਚ ਸੀਵਰੇਜ ਵਾਲੀਆਂ 22 ਗਲੀਆਂ ਸ਼ਾਮਲ ਹਨ ਜਿਨ੍ਹਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਤੋਂ ਇਲਾਵਾ ਇੰਟਰਲਾਕ ਟਾਈਲਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਦੋ ਸ਼ਮਸ਼ਾਨਘਾਟ ਵੀ ਇੰਟਰਲਾਕ ਟਾਈਲਾਂ ਲਗਾ ਕੇ ਪੱਕੇ ਕੀਤੇ ਗਏ ਹਨ। ਉਨ੍ਹਾਂ ਕਾਰਜਕਾਰੀ ਸਰਪੰਚ ਮਹਿੰਦਰ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਗੁਲਵਿੰਦਰ ਸਿੰਘ ਲਾਲਾ ਅਤੇ ਗੁਰਪ੍ਰੀਤ ਕੌਰ ਨਾਲ ਮਿਲ ਕੇ ਉਦਘਾਟਨ ਕੀਤਾ।