ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਅਗਸਤ
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਹੋਣ ਵਾਲੇ ਸੂਬਾ ਪੱਧਰੀ ਸਮਾਗਮ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏਡੀਜੀਪੀ ਨਾਗੇਸ਼ਵਰ ਰਾਏ ਵੀਰਵਾਰ ਨੂੰ ਲੁਧਿਆਣਾ ਪੁੱਜੇ।
ਉਨ੍ਹਾਂ ਦਾ ਇਹ ਦੌਰਾ ਮੀਡੀਆ ਤੋਂ ਗੁਪਤ ਰੱਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਏਡੀਜੀਪੀ ਨਾਗੇਸ਼ਵਰ ਰਾਓ ਨੇ ਪੁਲੀਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਸਮੇਤ ਪੁਲੀਸ ਦੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ 15 ਅਗਸਤ ਨੂੰ ਹੋਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀ ਸੁਰੱਖਿਆ ਬਾਰੇ ਜਾਣਕਾਰੀ ਲਈ। ਇਸ ਦੌਰਾਨ ਅਧਿਕਾਰੀਆਂ ਨੂੰ ਕੁਝ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਤੇ ਉਨ੍ਹਾਂ ਤੋਂ ਸੁਝਾਅ ਵੀ ਲਏ ਗਏ। ਏਡੀਜੀਪੀ ਨਾਗੇਸ਼ਵਰ ਰਾਓ ਨੇ ਗੁਰੂ ਨਾਨਕ ਸਟੇਡੀਅਮ ਨੂੰ ਜਾਣ ਵਾਲੇ ਰਸਤਿਆਂ ਤੇ ਮੁੱਖ ਮੰਤਰੀ ਦਾ ਕਾਫ਼ਲੇ ਦੇ ਦਾਖ਼ਲ ਹੋਣ ਬਾਰੇ ਪੂਰੀ ਜਾਣਕਾਰੀ ਲਈ। ਆਜ਼ਾਦੀ ਦਿਵਸ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ’ਚ ਹੋਣਾ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਖਾਸ ਤੌਰ ’ਤੇ ਪੁੱਜ ਰਹੇ ਹਨ।
ਇਸ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਰਹਿਣਗੇ। ਏਡੀਜੀਪੀ ਨਾਗਸ਼ੇਵਰ ਰਾਓ ਸੁਰੱਖਿਆ ਵਿਵਸਥਾ ਦੀ ਸਮੀਖਿਆ ਕਰਨ ਲਈ ਵੀਰਵਾਰ ਨੂੰ ਲੁਧਿਆਣਾ ਪੁੱਜੇ। ਉਨ੍ਹਾਂ ਨੇ ਪੁਲੀਸ ਕਮਿਸ਼ਨਰ ਨਾਲ ਮੀਟਿੰਗ ਕੀਤੀ। ਉਸ ਤੋਂ ਬਾਅਦ ਸਾਰੇ ਅਧਿਕਾਰੀਆਂ ਨੂੰ ਬੁਲਾ ਕੇ ਜਾਣਕਾਰੀ ਹਾਸਲ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਏਡੀਜੀਪੀ ਅਧਿਕਾਰੀਆਂ ਦੇ ਨਾਲ ਗੁਰੂ ਨਾਨਕ ਸਟੇਡੀਅਮ ਵੀ ਗਏ ਤੇ ਆਸਪਾਸ ਦੇ ਇਲਾਕਿਆਂ ਦੇ ਬਾਰੇ ’ਚ ਵੀ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਨੇ ਪੂਰਾ ਰੂਟ ਜਾਣਿਆ ਤੇ ਲੋਕਾਂ ਦੀ ਐਂਟਰੀ ਦੇ ਨਾਲ ਨਾਲ ਸਮਾਗਮ ਦੀਆਂ ਝਾਕੀਆਂ ਦਿਖਾਉਣ ਵਾਲੇ ਲੋਕਾਂ ਦਾ ਦਾਖ਼ਲੇ ਅਤੇ ਵਾਆਈਪੀਜ਼ ਦੇ ਬੈਠਣ ਦਾੇ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।