ਪੱਤਰ ਪ੍ਰੇਰਕ
ਪਾਇਲ, 14 ਅਕਤੂਬਰ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਅਤੇ ਹੋਰ ਸਿੱਖ ਜਰਨੈਲਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਪਸ਼ਚਾਤਾਪ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਸਾਲਾਨਾ ਯਾਦ ਪਿੰਡ ਰੱਬੋ ਉੱਚੀ (ਪਾਇਲ) ਵਿੱਚ ਸੰਤ ਜਗਜੀਤ ਸਿੰਘ ਹਰਖੋਵਾਲ ਵਾਲੇ ਲੰਮੇ ਸਮੇਂ ਤੋਂ ਮਨਾਉਂਦੇ ਆ ਰਹੇ ਹਨ। ਸੰਪ੍ਰਦਾਇ ਰਾੜਾ ਸਾਹਿਬ ਵੱਲੋਂ ਸਾਲਾਨਾ ਪਸ਼ਚਾਤਾਪ ਸਮਾਗਮ ਲਈ ਹਰ ਸਹਿਯੋਗ ਦਿੱਤਾ ਜਾਵੇਗਾ। ਇਹ ਜਾਣਕਾਰੀ ਭਾਈ ਰਣਧੀਰ ਸਿੰਘ ਢੀਂਡਸਾ ਨੇ ਦਿੱਤੀ।