ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਸਤੰਬਰ
ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਿਰਨ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਸਤਰੀ ਅਕਾਲੀ ਦਲ ਦੀ ਆਗੂ ਅਤੇ ਏਕਤਾ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ ਮਮਤਾ ਤਿਵਾੜੀ ਨੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਰਕਟ ਹਾਊਸ ਵਿੱਚ ਹੋਈ ਮੀਟਿੰਗ ਦੌਰਾਨ ਵਾਰਡ ਨੰਬਰ 29 ਤੋਂ ਸਮਾਜ ਸੇਵੀ ਜੂਲੀ ਦੇਵੀ ਅਤੇ ਸੁਨੀਤਾ ਦੇਵੀ ਵੀ ਭਾਜਪਾ ਵਿੱਚ ਸ਼ਾਮਿਲ ਹੋਈਆਂ। ਭਾਜਪਾ ਮਹਿਲਾ ਮੋਰਚਾ ਪ੍ਰਧਾਨ ਕਿਰਨ ਸ਼ਰਮਾ ਨੇ ਮਮਤਾ ਤਿਵਾੜੀ ਅਤੇ ਹੋਰ ਆਗੂਆਂ ਨੂੰ ਸਨਮਾਨਿਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਮਮਤਾ ਤਿਵਾੜੀ ਨੇ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਇਕ ਨਵੀਂ ਸ਼ੁਰੂਆਤ ਕਰ ਰਹੇ ਹਨ ਤਾਂ ਜੋ ਦੂਜੀਆਂ ਪਾਰਟੀਆਂ ਤੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਜਨਤਾ ਤਕ ਪਹੁੰਚਾ ਸਕਣ।