ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਨਵੰਬਰ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਇਆ ਜਿਸ ਵਿੱਚ 43 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਅਤੇ ਸ਼੍ਰੋਮਣੀ ਗੁਰਦੁਆਰਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਪ੍ਰਾਣੀਆਂ ਦਾ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਰਾਜਿੰਦਰ ਕੌਰ, ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੋਬਿਨ, ਗੁਰਿੰਦਰਪਾਲ ਸਿੰਘ, ਜਗਜੀਤ ਸਿੰਘ, ਹਰਜੋਤ ਸਿੰਘ ਹੈਰੀ ਅਤੇ ਅਰਵਿੰਦਰ ਸਿੰਘ ਧੰਜਲ ਮੌਜੂਦ ਸਨ। ਉਨ੍ਹਾਂ ਨੌਜਵਾਨਾਂ ਨੂੰ ਸਿੱਖੀ ਵੱਲ ਜੁੜਨ ਤੇ ਨਿਤਨੇਮ ਕਰਨ ਦਾ ਸੁਨੇਹਾ ਦਿੱਤਾ।