ਪੱਤਰ ਪ੍ਰੇਰਕ
ਪਾਇਲ, 16 ਅਗਸਤ
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂਆਂ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਇੱਕ ਸ਼ਹੀਦੀ ਕਾਨਫਰੰਸ ਕੀਤੀ ਗਈ। ਇਸ ਮੌਕੇ ਸੀਪੀਆਈ ਸਕੱਤਰੇਤ ਮੈਂਬਰ ਕਾਮਰੇਡ ਅਮਰਜੀਤ ਕੌਰ ਨੇ ਸ਼ਹੀਦ ਨੂੰ ਸਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ ਪੌਣੀ ਸਦੀ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਮੌਕੇ ਕਾਮਰੇਡ ਚਰਨ ਸਰਾਭਾ, ਭਗਵਾਨ ਸਿੰਘ ਸੋਮਲ ਖੇੜੀ, ਕਿਸਾਨ ਆਗੂ ਜਸਵੀਰ ਝੱਜ, ਲੇਖਕ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਵੀ ਜਥੇਬੰਦੀਆਂ ਨੂੰ ਮਜ਼ਬੂਤ ਕਰਨ ਦਾ ਹੋਕਾ ਦਿੱਤਾ।