ਪੱਤਰ ਪ੍ਰੇਰਕ
ਪਾਇਲ, 21 ਅਕਤੂਬਰ
ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵਿੱਚ ‘ਵਿਰਸੇ ਦੇ ਵਾਰਸ’ ਬੈਨਰ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਲੋਕ ਅਦਾਲਤ ਲੁਧਿਆਣਾ ਨੇ ਸ਼ਮਾਂ ਰੋਸ਼ਨ ਕੀਤੀ, ਉਪਰੰਤ ਵਿਦਿਆਰਥੀਆਂ ਵੱਲੋਂ ਗਤਕਾ, ਪੱਗੜੀ ਤੋਂ ਇਲਾਵਾ ਲੋਕ ਬੋਲੀਆਂ, ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਪੇਸ਼ ਕਰਕੇ ਸਮਾਰੋਹ ਨੂੰ ਸਮਾਪਤੀ ਵਲ ਨੂੰ ਲਿਆਂਦਾ ਗਿਆ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਨੇ ਸਕੂਲ ਦੀ ਵਧੀਆ ਕਾਰਗੁਜ਼ਾਰੀ, ਵਿਦਿਆਰਥੀਆਂ ਦੀ ਪੇਸ਼ਕਾਰੀ ਅਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਭਵਿੱਖ ਲਈ ਪਾਏ ਜਾਂਦੇ ਯੋਗਦਾਨ ਦੀ ਸਰਾਹਨਾ ਕੀਤੀ। ਇਸ ਮੌਕੇ ਪ੍ਰਿੰਸੀਪਲ ਧੀਰਜ ਕੁਮਾਰ ਥਪਿਆਲ, ਵਾਤਾਵਰਨ ਪ੍ਰੇਮੀ ਮਨਿੰਦਰਜੀਤ ਸਿੰਘ ਬਾਵਾ, ਬਾਬਾ ਅਮਰ ਸਿੰਘ ਕਥਾ ਵਾਚਕ, ਟਰੱਸਟੀ ਗੁਰਨਾਮ ਸਿੰਘ ਅੜੈਚਾ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਮਲਕੀਤ ਸਿੰਘ ਪਨੇਸਰ, ਪ੍ਰਿੰਸੀਪਲ ਅੰਮ੍ਰਿਤ ਕੌਰ ਗਰੇਵਾਲ, ਕਰਨਲ ਸੁਰਜੀਤ ਸਿੰਘ ਘਲੋਟੀ ਹਾਜ਼ਰ ਸਨ।